ਅਖੰਡ ਸਮਾਚਾਰ, ਬਟਾਲਾ (ਅਵਿਨਾਸ਼ ਸ਼ਰਮਾ) ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਉਦੇਸ਼ ਨਾਲ ਬੀਤੇ ਦਿਨੀ ਮਿਸ਼ਨ 100% ਗਿਵ ਯੂਅਰ ਬੈਸਟ ਦੀ ਸ਼ੁਰੂਆਤ ਕੀਤੀ ਗਈ ਸੀ , ਜਿਸ ਨੂੰ ਪੂਰਾ ਕਰਨ ਲਈ ਸਿੱਖਿਆ ਅਧਿਕਾਰੀਆਂ ਵੱਲੋਂ ਕਮਰਕੱਸੇ ਕਰਦੇ ਹੋਏ ਜ਼ਮੀਨੀ ਪੱਧਰ ਤੇ ਜਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉਨ੍ਹਾਂ ਵੱਲੋਂ ਵੱਖ-ਵੱਖ ਬਲਾਕਾਂ ਦੇ ਸੈਂਟਰ ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਉਨ੍ਹਾਂ ਦੇ ਪੱਧਰ ਅਨੁਸਾਰ ਪੜਾਈ ਕਰਵਾਉਣ ਲਈ ਕਿਹਾ ਹੈ ਤਾਂ ਜੋ ਵਿਦਿਆਰਥੀ ਹਰ ਵਿਸ਼ੇ ਨਾਲ ਜੁੜ ਕੇ ਮਿਸ਼ਨ 100% ਗਿਵ ਯੂਅਰ ਬੈਸਟ ਨੂੰ ਕਾਮਯਾਬ ਬਣਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਹਰ ਪੱਖੋਂ ਮਿਹਨਤ ਕਰਵਾ ਰਹੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਰਕਾਰੀ ਸਕੂਲਾਂ ਵਿੱਚ 14 ਨਵੰਬਰ ਤੋਂ ਦਾਖ਼ਲਾ ਸ਼ੁਰੂ ਹੈ। ਉਨ੍ਹਾਂ ਬੱਚਿਆ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਅਤੇ ਮਿਆਰੀ ਸਿੱਖਿਆ ਦੁਆਉਣ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਗੋਰਾਇਆ, ਹਰੂਵਾਲ, ਸਪਰਾਏ ,ਸੰਗਤਪੁਰ, ਅਹਿਮਦਾਬਾਦ, ਪੀਰ ਦੀ ਸੈਨ ਆਦਿ ਸਕੂਲ ਵਿਜਟ ਕਰਕੇ ਸਟਾਫ਼ ਨੂੰ ਮਿਸ਼ਨ 100% ਗਿਵ ਯੂਅਰ ਬੈਸਟ ਲਈ ਉਤਸ਼ਾਹਿਤ ਕੀਤਾ।
ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਪ੍ਰੇਰਿਤ : ਬਲਬੀਰ ਸਿੰਘ
- Akhand Samachar
- December 14, 2022
- 18
- 1 minute read